ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥
ਅੱਜ ਦਾ ਹੁਕਮਨਾਮਾ
ਮਿਤੀ. 25-10-2016. ਦਿਨ ਮੰਗਲਵਾਰ
ਅੰਗ...(629)
ਅੱਜ ਦਾ ਹੁਕਮਨਾਮਾ
ਮਿਤੀ. 25-10-2016. ਦਿਨ ਮੰਗਲਵਾਰ
ਅੰਗ...(629)
ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥
ਸੋਰਠਿ ਮਹਲਾ ੫ ॥ ਗੁਰੁ ਪੂਰਾ ਆਰਾਧੇ ॥ ਕਾਰਜ ਸਗਲੇ ਸਾਧੇ ॥ ਸਗਲ ਮਨੋਰਥ ਪੂਰੇ ॥ ਬਾਜੇ ਅਨਹਦ ਤੂਰੇ ॥੧॥ ਸੰਤਹੁ ਰਾਮੁ ਜਪਤ ਸੁਖੁ ਪਾਇਆ ॥ ਸੰਤ ਅਸਥਾਨਿ ਬਸੇ ਸੁਖ ਸਹਜੇ ਸਗਲੇ ਦੂਖ ਮਿਟਾਇਆ ॥੧॥ ਰਹਾਉ ॥ ਗੁਰ ਪੂਰੇ ਕੀ ਬਾਣੀ ॥ ਪਾਰਬ੍ਰਹਮ ਮਨਿ ਭਾਣੀ ॥ ਨਾਨਕ ਦਾਸਿ ਵਖਾਣੀ ॥ ਨਿਰਮਲ ਅਕਥ ਕਹਾਣੀ ॥
ਅਰਥ: ਹੇ ਸੰਤ ਜਨੋ! ਜੇਹੜੇ ਮਨੁੱਖ ਸਾਧ ਸੰਗਤਿ ਵਿਚ ਆ ਟਿਕਦੇ ਹਨ, ਉਹ ਆਤਮਕ ਅਡੋਲਤਾ ਵਿਚ ਲੀਨ ਰਹਿ ਕੇ ਆਤਮਕ ਆਨੰਦ ਹਾਸਲ ਕਰਦੇ ਹਨ। ਉਹ ਆਪਣੇ ਸਾਰੇ ਦੁੱਖ ਦੂਰ ਕਰ ਲੈਂਦੇ ਹਨ, ਪਰਮਾਤਮਾ ਦਾ ਨਾਮ ਜਪ ਕੇ ਉਹ ਆਤਮਕ ਸੁਖ ਮਾਣਦੇ ਹਨ।੧।ਰਹਾਉ।
ਹੇ ਸੰਤ ਜਨੋ! ਜਿਨ੍ਹਾਂ ਮਨੁੱਖਾਂ ਨੇ ਪੂਰੇ ਗੁਰੂ ਦਾ ਧਿਆਨ ਧਰਿਆ, ਉਹਨਾਂ ਆਪਣੇ ਸਾਰੇ ਕੰਮ ਸਵਾਰ ਲਏ। ਉਹਨਾਂ ਦੀਆਂ ਸਾਰੀਆਂ ਮਨੋ-ਕਾਮਨਾ ਪੂਰੀਆਂ ਹੋ ਗਈਆਂ, ਉਹਨਾਂ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਵਾਜੇ ਇਕ-ਰਸ ਵੱਜਦੇ ਰਹਿੰਦੇ ਹਨ।੧।
(ਪਰ) ਹੇ ਨਾਨਕ! ਪੂਰੇ ਗੁਰੂ ਦੀ ਬਾਣੀ (ਕਿਸੇ ਵਿਰਲੇ) ਦਾਸ ਨੇ ਹੀ (ਆਤਮਕ ਅਡੋਲਤਾ ਵਿਚ ਟਿਕ ਕੇ) ਉਚਾਰੀ ਹੈ। ਇਹ ਬਾਣੀ ਪਰਮਾਤਮਾ ਦੇ ਮਨ ਵਿਚ (ਭੀ) ਪਿਆਰੀ ਲੱਗਦੀ ਹੈ (ਕਿਉਂਕਿ) ਇਹ (ਪੜ੍ਹਨ ਵਾਲੇ ਦਾ ਜੀਵਨ) ਪਵਿਤ੍ਰ ਕਰਨ ਵਾਲੀ ਹੈ, ਇਹ ਬਾਣੀ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਹੈ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ।੨।੧੮।੮੨।
ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥
No comments:
Post a Comment