Thursday, 10 November 2016

Dhan dhan Sri guru Nanak dev ji de Prakash gurpurab nu samarpit 18 November 2016 nu Sri akhand patth sahib arambh kita javega ji

Waheguru ji ka Khalsa Waheguru ji ki Fathe

Sarbat sangat ji nu benati hai ke Gurudwara sangatsar sahib ji Larnaca vikhe dhan dhan Sri guru Nanak dev ji de Prakash gurpurab nu samarpit 18 November 2016 nu Sri akhand patth sahib arambh kita javega ji 20 November 2016 nu bhog paye jange ji Nicosia toh Larnaca nu 8.30 morning free buses aoungiyan ji aap sarbat sangat Ji ne kirpa karke pahunchan di kirpalta Karni ji ... 
96736553,96669007 gurdwara sahib ji ...

Wednesday, 9 November 2016

ਅੱਜ ਦਾ ਹੁਕਮਨਾਮਾ ਮਿਤੀ 09-11-2016. ਦਿਨ ਬੁੱਧਵਾਰ ਅੰਗ...(595)

🙏🏻ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥ 🙏🏻
🙏🏻ਅੱਜ ਦਾ ਹੁਕਮਨਾਮਾ🙏🏻
🙏🏻ਮਿਤੀ 09-11-2016. ਦਿਨ ਬੁੱਧਵਾਰ
🙏🏻ਅੰਗ...(595)
🙏🏻ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥🙏🏻

ਸੋਰਠਿ ਮਹਲਾ ੧ ਘਰੁ ੧ ॥ ਮਨੁ ਹਾਲੀ ਕਿਰਸਾਣੀ ਕਰਣੀ ਸਰਮੁ ਪਾਣੀ ਤਨੁ ਖੇਤੁ ॥ ਨਾਮੁ ਬੀਜੁ ਸੰਤੋਖੁ ਸੁਹਾਗਾ ਰਖੁ ਗਰੀਬੀ ਵੇਸੁ ॥ ਭਾਉ ਕਰਮ ਕਰਿ ਜੰਮਸੀ ਸੇ ਘਰ ਭਾਗਠ ਦੇਖੁ ॥੧॥ ਬਾਬਾ ਮਾਇਆ ਸਾਥਿ ਨ ਹੋਇ ॥ ਇਨਿ ਮਾਇਆ ਜਗੁ ਮੋਹਿਆ ਵਿਰਲਾ ਬੂਝੈ ਕੋਇ ॥ ਰਹਾਉ ॥ ਹਾਣੁ ਹਟੁ ਕਰਿ ਆਰਜਾ ਸਚੁ ਨਾਮੁ ਕਰਿ ਵਥੁ ॥ ਸੁਰਤਿ ਸੋਚ ਕਰਿ ਭਾਂਡਸਾਲ ਤਿਸੁ ਵਿਚਿ ਤਿਸ ਨੋ ਰਖੁ ॥ ਵਣਜਾਰਿਆ ਸਿਉ ਵਣਜੁ ਕਰਿ ਲੈ ਲਾਹਾ ਮਨ ਹਸੁ ॥੨॥ ਸੁਣਿ ਸਾਸਤ ਸਉਦਾਗਰੀ ਸਤੁ ਘੋੜੇ ਲੈ ਚਲੁ ॥ ਖਰਚੁ ਬੰਨੁ ਚੰਗਿਆਈਆ ਮਤੁ ਮਨ ਜਾਣਹਿ ਕਲੁ ॥ ਨਿਰੰਕਾਰ ਕੈ ਦੇਸਿ ਜਾਹਿ ਤਾ ਸੁਖਿ ਲਹਹਿ ਮਹਲੁ ॥੩॥ ਲਾਇ ਚਿਤੁ ਕਰਿ ਚਾਕਰੀ ਮੰਨਿ ਨਾਮੁ ਕਰਿ ਕੰਮੁ ॥ ਬੰਨੁ ਬਦੀਆ ਕਰਿ ਧਾਵਣੀ ਤਾ ਕੋ ਆਖੈ ਧੰਨੁ ॥ ਨਾਨਕ ਵੇਖੈ ਨਦਰਿ ਕਰਿ ਚੜੈ ਚਵਗਣ ਵੰਨੁ ॥੪॥੨॥
ਅਰਥ: ਹੇ ਭਾਈ! (ਇਥੋਂ ਤੁਰਨ ਵੇਲੇ) ਮਾਇਆ ਜੀਵ ਦੇ ਨਾਲ ਨਹੀਂ ਜਾਂਦੀ (ਇਹ ਹਰੇਕ ਨੂੰ ਪਤਾ ਹੈ ਫਿਰ ਭੀ) ਇਸ ਮਾਇਆ ਨੇ ਸਾਰੇ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ। ਕੋਈ ਵਿਰਲਾ ਮਨੁੱਖ ਸਮਝਦਾ ਹੈ (ਕਿ ਸਦਾ ਨਾਲ ਨਿਭਣ ਵਾਲਾ ਧਨ ਹੋਰ ਹੈ)।੧।ਰਹਾਉ।
ਹੇ ਭਾਈ! ਸਦਾ ਨਾਲ ਨਿਭਣ ਵਾਲਾ ਧਨ ਕਮਾਣ ਲਈ) ਮਨ ਨੂੰ ਹਾਲੀ (ਵਰਗਾ ਉੱਦਮੀ) ਬਣਾ, ਉਚੇ ਆਚਰਨ ਨੂੰ ਵਾਹੀ ਸਮਝ, ਮੇਹਨਤ (ਨਾਮ ਫ਼ਸਲ ਵਾਸਤੇ) ਪਾਣੀ ਹੈ, (ਇਹ ਆਪਣਾ) ਸਰੀਰ (ਹੀ) ਪੈਲੀ ਹੈ। (ਇਸ ਪੈਲੀ ਵਿਚ) ਪਰਮਾਤਮਾ ਦਾ ਨਾਮ ਬੀਜ, (ਬੀ ਬੀਜ ਕੇ ਉਸ ਨੂੰ ਪੰਛੀਆ ਤੋਂ ਬਚਾਣ ਲਈ ਸੁਹਾਗਾ ਫੇਰਨਾ ਜ਼ਰੂਰੀ ਹੈ, ਇਸੇ ਤਰ੍ਹਾਂ ਜੇ ਸੰਤੋਖ ਵਾਲਾ ਜੀਵਨ ਨਹੀਂ, ਤਾਂ ਮਾਇਆ ਦੀ ਤ੍ਰਿਸ਼ਨਾ ਨਾਮ-ਬੀਜ ਨੂੰ ਮੁਕਾ ਦੇਵੇਗੀ) ਸੰਤੋਖ (ਨਾਮ-ਬੀਜ ਨੂੰ ਤ੍ਰਿਸ਼ਨਾ-ਪੰਛੀਆਂ ਤੋਂ ਬਚਾਣ ਲਈ) ਸੁਹਾਗਾ ਹੈ, ਸਾਦਾ ਜੀਵਨ(ਨਾਮ-ਫ਼ਸਲ ਦੀ ਰਾਖੀ ਕਰਨ ਲਈ) ਰਾਖਾ ਹੈ। (ਹੇ ਭਾਈ! ਇਹ ਵਾਹੀ ਕੀਤਿਆਂ ਸਰੀਰ-ਪੈਲੀ ਵਿਚ) ਪਰਮਾਤਮਾ ਦੀ ਮੇਹਰ ਨਾਲ ਪ੍ਰੇਮ ਪੈਦਾ ਹੋਵੇਗਾ। ਵੇਖ, (ਜਿਨ੍ਹਾਂ ਇਹ ਵਾਹੀ ਕੀਤੀ) ਉਹ ਹਿਰਦੇ (ਨਾਮ-ਧਨ ਨਾਲ) ਧਨਾਢ ਹੋ ਗਏ।੧।
ਹੇ ਭਾਈ!) ਉਮਰ ਦੇ ਹਰੇਕ ਸੁਆਸ ਨੂੰ ਖੱਟੀ ਬਣਾ, ਇਸ ਹੱਟੀ ਵਿਚ ਸਦਾ-ਥਿਰ ਰਹਿਣ ਵਾਲਾ ਹਰੀ ਨਾਮ ਸੌਦਾ ਬਣਾ। ਆਪਣੀ ਸੁਰਤਿ ਤੇ ਵਿਚਾਰ-ਮੰਡਲ ਨੂੰ ਭਾਂਡਿਆਂ ਦੀ ਕਤਾਰ ਬਣਾ, ਇਸ ਭਾਂਡਸਾਲ ਵਿਚ ਇਸ ਹਰੀ-ਨਾਮ ਸੌਦੇ ਨੂੰ ਪਾ।ਇਹ ਨਾਮ-ਵਣਜ ਕਰਨ ਵਾਲੇ ਸਤਸੰਗੀਆਂ ਨਾਲ ਮਿਲ ਕੇ ਤੂੰ ਭੀ ਹਰੀ-ਨਾਮ ਦਾ ਵਣਜ ਕਰ। ਇਸ ਵਣਜ ਵਿਚੋਂ ਖੱਟੀ ਮਿਲੇਗੀ ਮਨ ਦਾ ਖਿੜਾਓ।੨।
ਹੇ ਭਾਈ! ਸੌਦਾਗਰਾਂ ਵਾਂਗ ਹਰੀ-ਨਾਮ ਦਾ ਸੌਦਾਗਰ ਬਣ) ਧਰਮ-ਪੁਸਤਕਾਂ (ਦਾ ਉਪਦੇਸ਼) ਸੁਣਿਆ ਕਰ, ਇਹ ਹਰੀ-ਨਾਮ ਦੀ ਸੌਦਾਗਰੀ ਹੈ, (ਸੌਦਾਗਰੀ ਦਾ ਮਾਲ ਲੱਦਣ ਵਾਸਤੇ) ਉੱਚੇ ਆਚਰਨ ਨੂੰ ਘੋੜੇ ਬਣਾ ਕੇ ਲੈ ਤੁਰ, (ਜ਼ਿੰਦਗੀ ਦੇ ਸਫ਼ਰ ਵਿਚ ਭੀ ਖ਼ਰਚ ਦੀ ਲੋੜ ਹੈ) ਚੰਗੇ ਗੁਣਾਂ ਨੂੰ ਜੀਵਨ-ਸਫ਼ਰ ਦਾ ਖ਼ਰਚ ਬਣਾ। ਹੇ ਮਨ! (ਇਸ ਵਪਾਰ ਦੇ ਉੱਦਮ ਨੂੰ) ਕੱਲ ਤੇ ਨਾਹ ਪਾਈਂ। ਇਸ ਵਪਾਰ ਨਾਲ ਜੇ ਤੂੰ ਪਰਮਾਤਮਾ ਦੇ ਦੇਸ ਵਿਚ (ਪਰਮਾਤਮਾ ਦੇ ਚਰਨਾਂ ਵਿਚ) ਟਿਕ ਜਾਏਂ, ਤਾਂ ਆਤਮਕ ਸੁਖ ਵਿਚ ਥਾਂ ਲੱਭ ਲਏਂਗਾ।੩।
ਹੇ ਭਾਈ! ਨੌਕਰ ਰੋਜ਼ੀ ਕਮਾਣ ਲਈ ਮੇਹਨਤ ਨਾਲ ਮਾਲਕ ਦੀ ਸੇਵਾ ਕਰਦਾ ਹੈ, ਤੂੰ ਭੀ) ਪੂਰੇ ਧਿਆਨ ਨਾਲ (ਪ੍ਰਭੂ-ਮਾਲਕ ਦੀ) ਨੌਕਰੀ ਕਰ (ਜਿਵੇਂ ਨੌਕਰ ਆਪਣੇ ਮਾਲਕ ਦੇ ਹੁਕਮ ਨੂੰ ਭੁਲਾਂਦਾ ਨਹੀਂ ਤੂੰ ਭੀ) ਪਰਮਾਤਮਾ-ਮਾਲਕ ਦੇ ਨਾਮ ਨੂੰ ਮਨ ਵਿਚ ਪੱਕਾ ਕਰ ਰੱਖ, ਇਹੀ ਹੈ ਉਸ ਦੀ ਸੇਵਾ। ਵਿਕਾਰਾਂ ਨੂੰ (ਆਪਣੇ ਨੇੜੇ ਆਉਣੋਂ) ਰੋਕ ਦੇ, ਇਹ ਹੈ ਪਰਮਾਤਮਾ ਦੀ ਨੌਕਰੀ ਵਾਸਤੇ ਦੌੜ-ਭੱਜ। (ਜੇ ਇਹ ਉੱਦਮ ਕਰੇਂਗਾ) ਤਾਂ ਹਰ ਕੋਈ ਤੈਨੂੰ ਸ਼ਾਬਾਸ਼ੇ ਆਖੇਗਾ। ਹੇ ਨਾਨਕ! ਇਹ ਨੌਕਰੀ ਕੀਤਿਆਂ ਪਰਮਾਤਮਾ ਤੈਨੂੰ ਮੇਹਰ ਦੀ ਨਜ਼ਰ ਨਾਲ ਵੇਖੇਗਾ, ਤੇਰੀ ਜਿੰਦ ਉਤੇ ਚੌ-ਗੁਣਾਂ ਆਤਮਕ ਰੂਪ ਚੜ੍ਹੇਗਾ।੪।੨।

🙏🏻ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥ 🙏🏻

ਗੁਰਦੁਆਰਾ ਸੰਗਤਸਰ ਸਾਹਿਬ ਜੀ ਲਰਨਾਕਾ ਵਿਖੇ ,ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 18 ਨਵੰਬਰ 2016. ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਜਾਵੇਗਾ ਜੀ

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥

ਸਰਬੱਤ ਸੰਗਤ ਜੀ ਨੂੰ ਬੇਨਤੀ ਹੈ ਕਿ, ਗੁਰਦੁਆਰਾ ਸੰਗਤਸਰ ਸਾਹਿਬ ਜੀ ਲਰਨਾਕਾ ਵਿਖੇ ,ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 18 ਨਵੰਬਰ 2016. ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਜਾਵੇਗਾ ਜੀ,.. 20 ਨਵੰਬਰ 2016. ਨੂੰ ਭੋਗ ਪਾਏ ਜਾਣਗੇ ਜੀ .. 20 ਨਵੰਬਰ 2016. ਨੂੰ ਨਿਕੋਸ਼ੀਆ ਤੋਂ 8.30 ਵਜੇ ਸਵੇਰੇ ਫਰੀ ਬੱਸਾਂ ਚੱਲਣਗੀਆਂ ਜੀ ,ਆਪ ਸਰਬੱਤ ਸੰਗਤਾਂ ਨੇ ਹੁੰਮ ਹੁੰਮਾ ਕੇ ਪਹੁੰਚਣ ਦੀ ਕਿਰਪਾਲਤਾ ਕਰਨੀ ਜੀ॥ਗੁਰਦੁਆਰਾ ਸਾਹਿਬ ਜੀ....96736553...96669007...

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ॥

Monday, 7 November 2016

ਅੱਜ ਦਾ ਹੁਕਮਨਾਮਾ ਮਿਤੀ 07-11-2016. ਦਿਨ ਸੋਮਵਾਰ ਅੰਗ...(549-550)

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥ 
ਅੱਜ ਦਾ ਹੁਕਮਨਾਮਾ
ਮਿਤੀ 07-11-2016. ਦਿਨ ਸੋਮਵਾਰ
ਅੰਗ...(549-550)
ਸਲੋਕ ਮਃ ੩ ॥ ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥ ਮਃ ੩ ॥ ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥ ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁੜਿ ਚੋਟਾ ਖਾਏ ॥ ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥ ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥ ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥ ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥ ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵ ਨਿਧਿ ਪਾਏ ॥ ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥ ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥ ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥ ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥
ਅਰਥ: ਜੇ ਮਨ ਵਿਚ (ਹਰੀ ਦੀ ਹੋਂਦ ਦੀ) ਪ੍ਰਤੀਤ ਨਾਹ ਆਈ, ਤੇ ਅਡੋਲਤਾ ਵਿਚ ਪਿਆਰ ਨਾਹ ਲੱਗਾ, ਜੇ ਸ਼ਬਦ ਦਾ ਰਸ ਨਾਹ ਲੱਭਾ, ਤਾਂ ਮਨ ਦੇ ਹਠ ਨਾਲ ਸਿਫ਼ਤਿ-ਸਾਲਾਹ ਕਰਨ ਦਾ ਕੀਹ ਲਾਭ? ਹੇ ਨਾਨਕ! (ਸੰਸਾਰ ਵਿਚ) ਜੰਮਿਆ ਉਹ ਜੀਵ ਮੁਬਾਰਿਕ ਹੈ ਜੋ ਸਤਿਗੁਰੂ ਦੇ ਸਨਮੁਖ ਰਹਿ ਕੇ ਸੱਚ ਵਿਚ ਲੀਨ ਹੋ ਜਾਏ।੧।
ਮੂਰਖ ਮਨੁੱਖ ਆਪਣੇ ਆਪ ਦੀ ਪਛਾਣ ਨਹੀਂ ਕਰਦਾ ਤੇ ਹੋਰਨਾਂ ਨੂੰ ਆਖ ਕੇ ਦੁਖਾਉਂਦਾ ਹੈ, (ਸਤਿਗੁਰੂ ਦੇ ਦਰ ਤੇ ਪਹੁੰਚ ਕੇ ਭੀ) ਅੰਨ੍ਹੇ ਦੀ ਮੁੱਢ ਦੀ (ਦੂਜਿਆਂ ਨੂੰ ਦੁਖਾਉਣ ਦੀ) ਵਾਦੀ ਦੂਰ ਨਹੀਂ ਹੁੰਦੀ, ਤੇ (ਹਰੀ ਤੋਂ) ਵਿਛੁੱੜ ਕੇ ਦੁਖ ਸਹਿੰਦਾ ਹੈ।
ਮੂਰਖ ਮਨੁੱਖ ਸਤਿਗੁਰੂ ਦੇ ਡਰ ਵਿਚ ਰਹਿ ਕੇ ਮਨ (ਦੇ ਪਿਛਲੇ ਮੰਦੇ ਸੰਸਕਾਰਾਂ) ਨੂੰ ਭੰਨ ਕੇ (ਨਵੇਂ ਸਿਰੇ ਸਿਮਰਨ ਵਾਲੇ ਸੰਸਕਾਰ) ਨਹੀਂ ਘੜਦਾ, (ਜਿਸ ਕਰਕੇ) (ਪ੍ਰਭੂ ਦੀ) ਗੋਦੀ ਵਿਚ ਸਮਾਇਆ ਰਹੇ, ਹਰ ਰੋਜ਼ ਕਿਸੇ ਵੇਲੇ ਭੀ ਉਸਦੀ ਚਿੰਤਾ ਦੂਰ ਨਹੀਂ ਹੁੰਦੀ, ਸ਼ਬਦ (ਦਾ ਆਸਰਾ ਲੈਣ ਤੋਂ) ਬਿਨਾ ਦੁੱਖ ਪਾਉਂਦਾ ਹੈ।
ਮੂਰਖ ਦੇ ਹਿਰਦੇ ਵਿਚ ਕਾਮ, ਕ੍ਰੋਧ ਤੇ ਲੋਭ ਜ਼ੋਰਾਂ ਵਿਚ ਹੈ, ਤੇ ਸਦਾ ਧੰਧੇ ਕਰਦਿਆਂ ਉਮਰ ਗੁਜ਼ਰਦੀ ਹੈ, ਪੈਰ, ਹੱਥ, (ਅੱਖੀਆਂ) ਵੇਖ ਵੇਖ ਕੇ ਤੇ (ਕੰਨ) ਸੁਣ ਸੁਣ ਕੇ ਥੱਕ ਗਏ ਹਨ, (ਉਮਰ ਦੇ) ਦਿਨ ਮੁੱਕ ਗਏ ਹਨ, (ਮਰਨ ਦੇ ਦਿਨ ਨੇੜੇ ਆ ਗਏ ਹਨ) ਜਿਸ ਨਾਮ ਦੀ ਰਾਹੀਂ ਨੌ ਨਿਧੀਆਂ ਲੱਭ ਪੈਣ ਉਹ ਸੱਚਾ ਨਾਮ (ਮੂਰਖ ਨੂੰ) ਪਿਆਰਾ ਨਹੀਂ ਲੱਗਦਾ, (ਲੱਗੇ ਭੀ ਕਿਵੇਂ?) (ਸੰਸਾਰ ਵਿਚ) ਵਰਤਦਾ ਹੋਇਆ (ਸੰਸਾਰ ਵਲੋਂ) ਮੁਰਦਾ ਹੋ ਜਾਵੇ (ਇਸ ਤਰ੍ਹਾਂ) ਮਰ ਕੇ ਫੇਰ (ਹਰੀ ਦੀ ਯਾਦ ਵਿਚ) ਸੁਰਜੀਤ ਹੋਵੇ, ਤਾਂ ਹੀ ਮੁਕਤੀ ਦਾ ਭੇਤ ਲੱਭਦਾ ਹੈ।
ਪਰ ਜਿਸ ਮਨੁੱਖ ਨੂੰ ਧੁਰੋਂ ਪਰਮਾਤਮਾ ਦੀ ਬਖ਼ਸ਼ਸ਼ ਨਸੀਬ ਨਾਹ ਹੋਈ, ਉਹ (ਪਿਛਲੇ ਚੰਗੇ ਸੰਸਕਾਰਾਂ ਵਾਲੇ) ਕੰਮਾਂ ਤੋਂ ਬਿਨਾ (ਹੁਣ ਬੰਦਗੀ ਵਾਲੇ ਸੰਸਕਾਰ) ਕਿਥੋਂ ਲਭੇ? ਹੇ ਮੂਰਖ!ਸਤਿਗੁਰੂ ਦੇ ਸ਼ਬਦ ਨੂੰ (ਹਿਰਦੇ ਵਿਚ) ਸਾਂਭ, (ਕਿਉਂਕਿ) ਉੱਚੀ ਆਤਮਕ ਅਵਸਥਾ ਤੇ ਭਲੀ ਮਤਿ ਸ਼ਬਦ ਤੋਂ ਹੀ ਮਿਲਦੀ ਹੈ। (ਪਰ,) ਹੇ ਨਾਨਕ! ਸਤਿਗੁਰੂ ਭੀ ਤਦੋਂ ਹੀ ਮਿਲਦਾ ਹੈ ਜਦੋਂ ਮਨੁੱਖ ਹਿਰਦੇ ਵਿਚੋਂ ਅਹੰਕਾਰ ਦੂਰ ਕਰਦਾ ਹੈ।੨।
ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥ 

Friday, 4 November 2016

ਸਰਬੱਤ ਸੰਗਤ ਜੀ ਨੂੰ ਬੇਨਤੀ ਹੈ ਕਿ, ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ 20-11-2016. ਨੂੰ ਮਨਾਇਆ ਜਾਵੇਗਾ

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥
ਸਰਬੱਤ ਸੰਗਤ ਜੀ ਨੂੰ ਬੇਨਤੀ ਹੈ ਕਿ, ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ 20-11-2016. ਨੂੰ ਮਨਾਇਆ ਜਾਵੇਗਾ ਜੀ,ਆਪ ਸਰਬੱਤ ਸੰਗਤਾਂ ਨੇ ਹੁੰਮ ਹੁੰਮਾ ਕੇ ਪਹੁੰਚਣ ਦੀ ਕਿਰਪਾਲਤਾ ਕਰਨੀ ਜੀ॥
ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ॥

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥ ਅੱਜ ਦਾ ਹੁਕਮਨਾਮਾ ਮਿਤੀ 04-11-2016. ਦਿਨ ਸ਼ੁੱਕਰਵਾਰ ਅੰਗ...(739)

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥
ਅੱਜ ਦਾ ਹੁਕਮਨਾਮਾ
ਮਿਤੀ 04-11-2016. ਦਿਨ ਸ਼ੁੱਕਰਵਾਰ
ਅੰਗ...(739)
ਸੂਹੀ ਮਹਲਾ ੫ ॥ ਜਾ ਕੈ ਦਰਸਿ ਪਾਪ ਕੋਟਿ ਉਤਾਰੇ ॥ ਭੇਟਤ ਸੰਗਿ ਇਹੁ ਭਵਜਲੁ ਤਾਰੇ ॥੧॥ ਓਇ ਸਾਜਨ ਓਇ ਮੀਤ ਪਿਆਰੇ ॥ ਜੋ ਹਮ ਕਉ ਹਰਿ ਨਾਮੁ ਚਿਤਾਰੇ ॥੧॥ ਰਹਾਉ ॥ ਜਾ ਕਾ ਸਬਦੁ ਸੁਨਤ ਸੁਖ ਸਾਰੇ ॥ ਜਾ ਕੀ ਟਹਲ ਜਮਦੂਤ ਬਿਦਾਰੇ ॥੨॥ ਜਾ ਕੀ ਧੀਰਕ ਇਸੁ ਮਨਹਿ ਸਧਾਰੇ ॥ ਜਾ ਕੈ ਸਿਮਰਣਿ ਮੁਖ ਉਜਲਾਰੇ ॥੩॥ ਪ੍ਰਭ ਕੇ ਸੇਵਕ ਪ੍ਰਭਿ ਆਪਿ ਸਵਾਰੇ ॥ ਸਰਣਿ ਨਾਨਕ ਤਿਨ੍ਹ੍ਹ ਸਦ ਬਲਿਹਾਰੇ ॥੪॥੭॥੧੩॥
ਅਰਥ: ਹੇ ਭਾਈ! ਜੇਹੜੇ (ਸੰਤ ਜਨ) ਮੈਨੂੰ ਪਰਮਾਤਮਾ ਦਾ ਨਾਮ ਚੇਤੇ ਕਰਾਂਦੇ ਹਨ ਉਹ (ਹੀ) ਮੇਰੇ ਸੱਜਣ ਹਨ, ਉਹ(ਹੀ) ਮੇਰੇ ਪਿਆਰੇ ਮਿੱਤਰ ਹਨ।੧।ਰਹਾਉ।
ਹੇ ਭਾਈ! (ਉਹ ਸੰਤ ਜਨ ਹੀ ਮੇਰੇ ਪਿਆਰੇ ਮਿੱਤਰ ਹਨ) ਜਿਨ੍ਹਾਂ ਦੇ ਦਰਸਨ ਨਾਲ ਕ੍ਰੋੜਾਂ ਪਾਪ ਲਹਿ ਜਾਂਦੇ ਹਨ, (ਜਿਨ੍ਹਾਂ ਦੇ ਚਰਨਾਂ) ਨਾਲ ਛੁਹਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੧।
ਹੇ ਭਾਈ! (ਉਹੀ ਹਨ ਮੇਰੇ ਮਿੱਤਰ) ਜਿਨ੍ਹਾਂ ਦਾ ਬਚਨ ਸੁਣਦਿਆਂ ਸਾਰੇ ਸੁਖ ਪ੍ਰਾਪਤ ਹੋ ਜਾਂਦੇ ਹਨ, ਜਿਨ੍ਹਾਂ ਦੀ ਟਹਲ ਕੀਤਿਆਂ ਜਮਦੂਤ (ਭੀ) ਨਾਸ ਹੋ ਜਾਂਦੇ ਹਨ।੨।
ਹੇ ਭਾਈ! (ਉਹੀ ਹਨ ਮੇਰੇ ਮਿੱਤਰ) ਜਿਨ੍ਹਾਂ ਦੀ (ਦਿੱਤੀ ਹੋਈ)ਧੀਰਜ (ਮੇਰੇ) ਇਸ ਮਨ ਨੂੰ ਸਹਾਰਾ ਦੇਂਦੀ ਹੈ, ਜਿਨ੍ਹਾਂ (ਦੇ ਦਿੱਤੇ ਹੋਏ ਹਰਿ-ਨਾਮ) ਦੇ ਸਿਮਰਨ ਨਾਲ (ਲੋਕ ਪਰਲੋਕ ਵਿਚ) ਮੂੰਹ ਉਜਲਾ ਹੁੰਦਾ ਹੈ।੩।
ਹੇ ਨਾਨਕ! ਪ੍ਰਭੂ ਨੇ ਆਪ ਹੀ ਆਪਣੇ ਸੇਵਕਾਂ ਦਾ ਜੀਵਨ ਸੋਹਣਾ ਬਣਾ ਦਿੱਤਾ ਹੈ। ਹੇ ਭਾਈ! ਉਹਨਾਂ ਸੇਵਕਾਂ ਦੀ ਸਰਨ ਪੈਣਾ ਚਾਹੀਦਾ ਹੈ, ਉਹਨਾਂ ਤੋਂ ਸਦਾ ਕੁਰਬਾਨ ਹੋਣਾ ਚਾਹੀਦਾ ਹੈ।੪।੭।੧੩||
ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥